ਆਮ ਆਦਮੀ ਪਾਰਟੀ ਨੇ ਐਲਾਨੀ ਵਿਦਿਆਰਥੀ ਵਿੰਗ ਸੰਘਰਸ਼ ਸਮਿਤੀ
🎬 Watch Now: Feature Video
ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਆਪਣੀ ਅਗਵਾਈ ਹੇਠ ਚੰਡੀਗੜ੍ਹ ਅਤੇ ਪੰਜਾਬ ਦੇ ਲਈ ਵਿਦਿਆਰਥੀ ਵਿੰਗ ਸੰਘਰਸ਼ ਸਮਿਤੀ ਸੀ ਵਾਈ ਐੱਸ ਐੱਸ ਦੀ 12 ਮੈਂਬਰੀ ਸੂਬਾ ਸਮਿਤੀ ਦਾ ਐਲਾਨ ਕੀਤਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਮੇਅਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਣ ਵਾਲੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਇਹ ਸਟੂਡੈਂਟ ਵਿੰਗ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਵੱਲੋਂ ਜੋ ਕੁਝ ਵਿਦਿਆਰਥੀਆਂ ਨਾਲ ਕੀਤਾ ਜਾਂਦਾ ਹੈ ਇਹ ਵਿੰਗ ਉਨ੍ਹਾਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜੇਗੀ।