ਜਿੱਤ ਤੋਂ ਬਾਅਦ ਵਰਕਰਾਂ ਦਾ ਨਾਅਰਾ, "ਚੰਡੀਗੜ ਹੋਈ ਆਪ ਦੀ, ਹੁਣ ਵਾਰੀ ਪੰਜਾਬ ਦੀ" - ਆਪ ਵਰਕਰਾਂ ’ਚ ਭਾਰੀ ਖੁਸ਼ੀ ਦਾ ਮਾਹੌਲ
🎬 Watch Now: Feature Video

ਅੰਮ੍ਰਿਤਸਰ: ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਜਿੱਥੇ ਲੰਬੇ ਸਮੇਂ ਤੋਂ ਭਾਜਪਾ ਦਾ ਕਬਜ਼ਾ ਚੱਲਦਾ ਰਿਹਾ ਸੀ ਅਤੇ ਹੁਣ ਚੰਡੀਗੜ੍ਹ ਦੇ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਸ਼ਾਨਦਾਰ ਐਂਟਰੀ ਕੀਤੀ ਹੈ। ਜਿਸਦੀ ਆਪ ਵਰਕਰਾਂ ’ਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਆਪ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਉਥੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਨਵਾਂ ਨਾਅਰਾ ਦਿੱਤਾ ਗਿਆ " ਚੰਡੀਗੜ ਹੋਈ ਆਪ ਦੀ ਹੁਣ ਵਾਰੀ ਪੰਜਾਬ ਦੀ "। ਇਸ ਦੌਰਾਨ ਆਪ ਵਰਕਰਾਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਹਰ ਉਸ ਆਮ ਇਨਸਾਨ ਦੀ ਜਿੱਤ ਹੈ ਜਿਸ ਨੇ ਆਪਣਾ ਵੱਡਮੁੱਲਾ ਵੋਟ ਆਮ ਆਦਮੀ ਪਾਰਟੀ ਨੂੰ ਦਿੱਤਾ। ਚੰਡੀਗਡ਼੍ਹ ਵਿਖੇ ਹੋਏ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਸਾਬਿਤ ਹੁੰਦਾ ਹੈ ਕਿ ਹੁਣ ਪੰਜਾਬ ਵਿੱਚ ਵੀ ਦੋ ਹਜਾਰ ਬਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।