ਸਕਾਲਰਸ਼ਿਪ ਘੁਟਾਲੇ 'ਚ ਕੈਬਿਨੇਟ ਮੰਤਰੀ ਧਰਮਸੋਤ ਨੂੰ ਕੀਤਾ ਜਾਵੇ ਬਰਖ਼ਾਸਤ: ਮਾਣੂਕੇ - Scholarship scam
🎬 Watch Now: Feature Video
ਅੰਮ੍ਰਿਤਸਰ: ਸਕਾਲਰਸ਼ਿਪ ਘੁਟਾਲੇ ਦੇ ਖਿਲਾਫ ਹੁਣ ਆਮ ਆਦਮੀ ਪਾਰਟੀ ਵੀ ਸੜਕਾਂ 'ਤੇ ਉੱਤਰ ਆਈ ਹੈ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਇਕੱਠ ਕਰਕੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਬਜੀਤ ਕੌਰ ਮਾਣੂਕੇ ਵੱਲੋਂ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੰਗ ਕੀਤੀ ਕਿ ਉਕਤ ਕੈਬਿਨੇਟ ਮੰਤਰੀ ਨੂੰ ਕੈਪਟਨ ਸਰਕਾਰ ਤੁਰੰਤ ਬਰਖਾਸਤ ਕਰੇ।