‘ਆਪ’ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ’ਤੇ ਲੱਗੇ ਨਜਾਇਜ਼ ਕਬਜਾ ਕਰਨ ਦੇ ਇਲਜ਼ਾਮ - ਨਜਾਇਜ਼ ਕਬਜਾ
🎬 Watch Now: Feature Video
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਰਿੰਕੂ ਬੇਦੀ ਨੇ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ’ਤੇ ਨਜਾਇਜ਼ ਕਬਜਾ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਸੜਕ ’ਤੇ ਵਿਧਾਇਕ ਨੇ ਆਪਣੀ ਰਿਹਾਇਸ਼ ਅੱਗੇ ਨਜਾਇਜ਼ ਕਬਜ਼ਾ ਕਰਕੇ ਸੜਕ ਦੇ ਕਿਨਾਰੇ ਤੋਂ 1-2 ਫੁੱਟ ਉੱਚਾ ਇੱਟਰਲਾਕ ਦਾ ਫਰਸ਼ ਲਗਾ ਦਿੱਤਾ ਹੈ। ਇਸ ਸਬੰਧੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਜੇਕਰ ਆਪਣੇ ਘਰ ਦੇ ਅੱਗੇ ਦਾ ਰਸਤਾ ਪੱਕਾ ਕਰਵਾਉਣ ਨੂੰ ਕਬਜ਼ੇ ਦਾ ਨਾਂ ਦਿੱਤਾ ਜਾਂਦਾ ਹੈ ਤਾਂ ਵਿਰੋਧੀਆਂ ਦੀ ਮਾੜੀ ਮਾਨਸਿਕਤਾ ਦੀ ਨਿਸ਼ਾਨੀ ਹੈ।