'ਆਪ' ਵਿਧਾਇਕ ਜੈ ਕ੍ਰਿਸ਼ਨ ਰੋੜੀ ਦੀ ਗੱਡੀ ’ਤੇ ਹੋਇਆ ਹਮਲਾ - ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਉਹ ਆਪਣੀ ਨਿੱਜੀ ਗੱਡੀ ’ਤੇ ਬੀਤੀ ਦੇਰ ਰਾਤ ਜਦੋ ਗੜ੍ਹਸ਼ੰਕਰ ਦੇ ਬੰਗਾਂ ਰੋੜ ਤੋਂ ਆਪਣੇ ਘਰ ਆ ਰਹੇ ਸੀ ਤਾਂ ਉਹ ਨਿਰੰਕਾਰੀ ਭਵਨ ਕੋਲ ਪਹੁੰਚੇ ਤਾਂ ਅਣਪਛਾਤੇ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦੀ ਗੱਡੀ ’ਤੇ ਹਮਲਾ ਕਰ ਦਿੱਤਾ ਗਿਆ, ਜਿਸਦੇ ਕਾਰਨ ਗੱਡੀ ’ਤੇ ਡਰਾਇਵਰ ਵਾਲੀ ਸਾਈਡ ਦੇ ਸ਼ੀਸ਼ੇ ਟੁੱਟ ਗਏ।ਇਸ ਸਬੰਧ ਵਿੱਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮਾਮਲਾ ਦਰਜ਼ ਕਰ ਦਿੱਤਾ ਹੈ।