'ਆਪ' ਬੁਲਾਰੇ ਨੀਲ ਗਰਗ ਨੇ ਬੀਜੇਪੀ ਆਗੂ ਦੇ ਬਿਆਨ ਦੀ ਕੀਤੀ ਨਿੰਦਾ, ਕਹੀ ਇਹ ਗੱਲ - ਬੀਜੇਪੀ ਆਗੂ ਦੇ ਬਿਆਨ
🎬 Watch Now: Feature Video
ਚੰਡੀਗੜ੍ਹ: ਬੀਜੇਪੀ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਕਿਸਾਨਾਂ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਬੀਜੇਪੀ ਆਗੂ ਦੇ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਆਗੂ ਦਾ ਬਿਆਨ ਬੇਹੱਦ ਹੀ ਨਿੰਦਣਯੋਗ ਹੈ। ਬੇਹੱਦ ਹੀ ਸ਼ਰਮਨਾਕ ਗੱਲ ਹੈ ਕਿ ਕਿਸਾਨਾਂ ਦੇ ਪ੍ਰਤੀ ਇਸ ਤਰ੍ਹਾਂ ਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁਰੂ ਤੋਂ ਹੀ ਬੀਜੇਪੀ ਤਾਣਾਸ਼ਾਹੀ ਰੱਵਈਆ ਦਿਖਾ ਰਹੀ ਹੈ। ਆਪ ਬੁਲਾਰੇ ਨੇ ਇਹ ਵੀ ਕਿਹਾ ਕਿ ਪਹਿਲਾਂ ਬੰਗਾਲ ਚ ਉਹ ਨਹੀਂ ਜਿੱਤੇ ਅਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਬਾਅਦ ਉਨ੍ਹਾਂ ਦਾ ਪੰਜਾਬ ਚ ਵੀ ਉਨ੍ਹਾਂ ਦਾ ਹਾਲ ਅਜਿਹਾ ਹੋ ਜਾਵੇਗਾ ਜੇਕਰ ਉਨ੍ਹਾਂ ਨੇ ਆਪਣੀ ਸ਼ਬਦਾਵਲੀ ਠੀਕ ਨਹੀਂ ਕੀਤੀ।