ਕੋਰੋਨਾ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋ ਰਹੀ ਹੈ ਸਖ਼ਤ ਕਾਰਵਾਰੀ:ਚੰਡੀਗੜ੍ਹ ਪ੍ਰਸ਼ਾਸਨ - ਪੰਜਾਬ ਅਤੇ ਹਰਿਆਣਾ ਉੱਚ ਅਦਾਲਤ
🎬 Watch Now: Feature Video
ਚੰਡੀਗੜ੍ਹ: ਸ਼ਹਿਰ ਦੇ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿੱਚ ਕਿਹਾ ਹੈ ਕਿ ਕੋਰੋਨਾ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਅਦਾਲਤ ਵਿੱਚ ਦਿੱਤੇ ਗਏ ਇੱਕ ਹਲਫਨਾਮੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਸ਼ਹਿਰ ਵਿੱਚ ਮੂੰਹ 'ਤੇ ਮਸਾਕ ਨਾ ਪਾਉਣ ਅਤੇ ਸਮਾਜਿਕ ਦੂਰੀ ਦਾ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਨੇ ਅਦਾਲਤ ਵਿੱਚ ਕਿਹਾ ਕਿ ਕੋਰੋਨਾ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।