ਆਂਗਨਵਾੜੀ ਮੁਲਾਜਮ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ
🎬 Watch Now: Feature Video
ਮਾਨਸਾ: ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੁਆਰਾ ਆਪਣੀ ਮੰਗਾਂ ਨੂੰ ਲੈ ਕੇ ਮਾਨਸਾ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਪ੍ਰੀ-ਨਰਸਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਜਾ ਰਹੀ ਹੈ। ਇਨ੍ਹਾਂ ਦੇ ਲਈ ਆਂਗਨਵਾੜੀ ਵਰਕਰਾਂ ਨੂੰ ਪਹਿਲ ਦੇ ਆਧਾਰ ਉੱਤੇ ਪ੍ਰੀ-ਨਰਸਰੀ ਟੀਚਰ ਤੈਨਾਤ ਕਰੇ ਕਿਉਂਕਿ ਆਂਗਨਵਾੜੀ ਵਰਕਰ ਲੰਬੇ ਸਮੇਂ ਤੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ। ਆਂਗਨਵਾੜੀ ਵਰਕਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪ੍ਰੀ-ਨਰਸਰੀ ਟੀਚਰਸ ਲਈ 8393 ਅਸਾਮੀਆਂ ਕੱਢੀਆਂ ਹਨ ਪਰ ਆਂਗਨਵਾੜੀ ਵਰਕਰਾਂ ਲਈ ਇਸ ਵਿੱਚ ਕੋਈ ਜ਼ਿਕਰ ਨਹੀਂ ਹੈ।