ਬਿਕਰਮਜੀਤ ਮਜੀਠੀਆ 'ਤੇ ਹੋਏ ਪਰਚੇ ਖਿਲਾਫ਼ ਅਕਾਲੀਆਂ ਨੇ ਕੀਤਾ ਪ੍ਰਦਰਸ਼ਨ
ਫ਼ਾਜ਼ਿਲਕਾ: ਬਿਕਰਮਜੀਤ ਸਿੰਘ ਮਜੀਠੀਆ 'ਤੇ ਹੋਏ ਪਰਚੇ ਦੇ ਵਿਰੁੱਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਜ਼ਿਲ੍ਹੇ ਦੇ ਵਿੱਚ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਵਿੱਚ ਪਹੁੰਚੇ ਅਕਾਲੀ ਆਗੂਆਂ ਨੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਉੱਪਰ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਜੋ ਕਿ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਇਹ ਵੀ ਆਖਿਆ ਕਿ ਕਾਂਗਰਸ ਸਰਕਾਰ ਨੇ ਸਿੱਖੀ ਨੂੰ ਹਮੇਸ਼ਾਂ ਹੀ ਢਾਹ ਲਾੳਣ ਦੀ ਕੋਸ਼ਿਸ਼ ਕੀਤੀ ਗਈ ਹੈ। ਬਿਕਰਮਜੀਤ ਉਪਰ ਹੋਏ ਪਰਚਾ ਵੀ ਇਹ ਦਰਸਾਉਂਦਾ ਹੈ ਕਿ ਸਿੱਖ ਨਸ਼ੇੜੀ ਹਨ। ਕਾਂਗਰਸ ਸਰਕਾਰ ਜੋ ਕਿ ਹਮੇਸ਼ਾ ਹੀ ਸਿੱਖਾਂ ਦੇ ਕਿਰਦਾਰ ਉੱਪਰ ਸਵਾਲ ਚੁੱਕਦੀ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਤੋਂ ਹੋਰ ਵੱਡੇ ਸੰਘਰਸ਼ ਕੀਤੇ ਜਾਣਗੇ।