ਹਲਕਾ ਰਾਏਕੋਟ ਤੋਂ ਅਕਾਲੀ ਬਸਪਾ ਦੇ ਉਮੀਦਵਾਰ ਨੇ ਕੀਤੀ ਪਹਿਲੀ ਚੋਣ ਮੀਟਿੰਗ - ਅਕਾਲੀ ਬਸਪਾ ਦੇ ਉਮੀਦਵਾਰ ਨੇ ਕੀਤੀ ਪਹਿਲੀ ਚੋਣ ਮੀਟਿੰਗ
🎬 Watch Now: Feature Video
ਲੁਧਿਆਣਾ: 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਬਸਪਾ ਦੇ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਨੇ ਰਾਏਕੋਟ ਪਾਰਟੀ ਦਫ਼ਤਰ ਵਿੱਚ ਆਗੂਆਂ ਤੇ ਵਰਕਰਾਂ ਨਾਲ ਪਲੇਠੀ ਚੋਣ ਮੀਟਿੰਗ ਕੀਤੀ। ਆਗੂਆਂ ਅਤੇ ਵਰਕਰਾਂ ਦੇ ਭਰਵੇਂ ਇਕੱਠ ਸਦਕਾ ਪਲੇਠੀ ਚੋਣ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ, ਬਸਪਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਸਰੀਹ, ਯੂਥ ਵਿੰਗ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਸਮੇਤ ਜੱਥੇਦਾਰਾਂ ਤੇ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਮੀਟਿੰਗ ਉਪਰੰਤ ਗਠਜੋੜ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਨੇ ਵਿਸ਼ਾਲ ਕਾਫ਼ਲੇ ਸਮੇਤ ਰਾਏਕੋਟ ਦੇ ਇਤਿਹਾਸਕ ਗੁਰਦੁਆਰੇ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ।