ਅਕਾਲੀ ਦਲ ਤੇ ਵਪਾਰੀਆਂ ਵੱਲੋਂ ਲਗਾਏ ਲੌਕਡਾਊਨ ਦਾ ਕੀਤਾ ਵਿਰੋਧ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਵਪਾਰ ਮੰਡਲ ਦੇ ਪ੍ਰਧਾਨ ਵੱਲੋਂ ਸਾਂਝੇ ਤੌਰ ’ਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਏ ਗਏ ਲੌਕਡਾਊਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਮਾਰਚ ਕੱਢਿਆ ਗਿਆ। ਇਸ ਦੌਰਾਨ ਵੱਡੀ ਤਾਦਾਦ ਵਿੱਚ ਵਪਾਰੀਆਂ ਨੇ ਹਿੱਸਾ ਲਿਆ ਤੇ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ’ਤੇ ਠੱਲ੍ਹ ਪਾਉਣ ਲਈ ਹਰ ਫਰੰਟ ’ਤੇ ਨਾਕਾਮ ਸਾਬਿਤ ਹੋਈ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਿੱਥੇ ਵੋਟਾਂ ਹੁੰਦੀਆਂ ਹਨ ਉੱਥੇ ਕੋਰੋਨਾ ਖ਼ਤਮ ਹੋ ਜਾਂਦਾ ਹੈ ਅਤੇ ਜਿਥੇ ਚੋਣਾਂ ਨਹੀਂ ਹੁੰਦੀਆਂ ਉੱਥੇ ਕੋਰੋਨਾ ਦਾ ਕਹਿਰ ਆ ਜਾਂਦਾ ਹੈ।