ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰ ਤਰਸੇ ਰਾਸ਼ਨ ਨੂੰ... - Amritsar train accident
🎬 Watch Now: Feature Video
ਅੰਮ੍ਰਿਤਸਰ: ਦੁਸ਼ਹਿਰੇ ਵਾਲੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ 60 ਲੋਕਾਂ ਦੇ ਪਰਿਵਾਰਕ ਮੈਂਬਰ ਰਾਸ਼ਨ ਲਈ ਤਰਸ ਰਹੇ ਹਨ। ਰੇਲ ਹਾਦਸੇ 'ਚ ਇਨ੍ਹਾਂ ਪਰਿਵਾਰਾਂ ਦੇ ਕਮਾਉਣ ਵਾਲੇ ਮੈਬਰਾਂ ਦੀ ਮੌਤ ਹੋ ਗਈ ਸੀ। ਉਸ ਵੇਲੇ ਨਵਜੋਤ ਸਿੰਘ ਸਿੱਧੂ ਵੱਲੋਂ ਇਨ੍ਹਾਂ 60 ਪਰਿਵਾਰਾਂ ਨੂੰ ਗੋਦ ਲਿਆ ਗਿਆ ਸੀ। ਹੁਣ ਇਸ ਬਾਰੇ ਪਰਿਵਾਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੀ ਦੇਖਭਾਲ ਨਹੀਂ ਕੀਤੀ ਜਾ ਰਹੀ, ਨਾ ਤਾਂ ਰਾਸ਼ਨ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਮਿਲਣ ਗਏ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਦਿੱਤਾ ਗਿਆ ਭਰੋਸਾ ਝੂਠਾ ਸੀ। ਉਹ ਦਰ-ਦਰ ਦੀਆਂ ਠੋਕਰਾਂ ਖਾਣ 'ਤੇ ਮਜਬੂਰ ਹੋ ਗਏ ਹਨ।