ਸੂਬੇ 'ਚ ਗੈਰ ਕਾਨੂੰਨੀ ਝੋਨੇ ਦੀ ਵਿਕਰੀ ਨੂੰ ਲੈ ਕੇ ਅਕਾਲੀਆਂ ਨੇ ਘੇਰੀ ਕੈਪਟਨ ਸਰਕਾਰ - ਸੀਬੀਆਈ ਜਾਂਚ ਦੀ ਮੰਗ
🎬 Watch Now: Feature Video
ਚੰਡੀਗੜ੍ਹ: ਬਾਹਰਲੇ ਸੂਬਿਆਂ 'ਚੋਂ ਝੋਨਾ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਮਾਮਲਾ ਤੂਲ ਫੜ੍ਹ ਗਿਆ ਹੈ। ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਘੁਟਾਲਾ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੇ ਨਾਮ ਆ ਰਹੇ ਹਨ।