1984 ਘੱਲੂਘਾਰੇ ਦੀ ਯਾਦ 'ਚ ਸ੍ਰੀ ਦੁੱਖ ਨਿਵਾਰਨ ਸਾਹਿਬ ਵਿੱਚ ਪਾਏ ਗਏ ਅਖੰਡ ਪਾਠ ਦੇ ਭੋਗ - 1984 ਘੱਲੂਘਾਰੇ ਦੀ ਯਾਦ
🎬 Watch Now: Feature Video
ਪਟਿਆਲਾ: 1984 'ਚ ਹੋਏ ਘੱਲੂਘਾਰੇ ਦੀ ਯਾਦ ਵਿੱਚ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜਨਮ ਦਿਹਾੜੇ ਮੌਕੇ ਸ੍ਰੀ ਦੁੱਖ ਨਿਵਾਰਨ ਗੁਰਦੁਆਰੇ ਵਿੱਚ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ 'ਤੇ ਸੰਗਤਾਂ ਵੱਲੋਂ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖ਼ਿਆਲ ਰੱਖਿਆ ਗਿਆ ਤੇ ਐੱਸਜੀਪੀਸੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਖ਼ਾਸ ਨੁਮਾਇੰਦੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਵੀ ਨਤਮਸਤਕ ਹੋਏ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਸਰਕਾਰ ਦੇ ਸਮੇਂ 1984 ਵਿੱਚ ਭਾਰਤੀ ਫੌਜਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਹਮਲੇ ਨੂੰ ਕਾਂਗਰਸ ਦੇ ਮੱਥੇ 'ਤੇ ਵੱਡਾ ਦਾਗ ਦੱਸਿਆ।