ਬਟਾਲਾ: ਅਕਾਲੀ ਆਗੂ ਮੰਗਲ ਸਿੰਘ ਨੇ ਕਾਂਗਰਸੀ ਵਿਧਾਇਕ 'ਤੇ ਲਾਏ ਧੱਕੇਸ਼ਾਹੀ ਦੇ ਦੋਸ਼ - ਸੀਨੀਅਰ ਅਕਾਲੀ ਆਗੂ ਮੰਗਲ ਸਿੰਘ
🎬 Watch Now: Feature Video
ਬਟਾਲਾ: ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਬਟਾਲਾ ਕਲੱਬ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਉੱਤੇ ਕਾਂਗਰਸੀਆਂ ਵੱਲੋਂ ਧੱਕੇਸ਼ਾਹੀ ਹੋ ਰਹੀ ਹੈ, ਜਿਸ ਦੀ ਜ਼ਿੰਮੇਵਾਰ ਹਲਕਾ ਵਿਧਾਇਕ ਹੈ। ਉਨ੍ਹਾਂ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ 'ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਵਿਧਾਇਕ ਦੀ ਸਰਪ੍ਰਸਤੀ ਹੇਠ ਅਕਾਲੀ ਵਰਕਰਾਂ ਨਾਲ ਸ਼ਰੇਆਮ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੂੰ ਦਿੱਤੀ ਗਈ ਸੀ ਪਰ ਹੁਣ ਤੱਕ ਦੋਸ਼ੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਈ।