ਨਵਜੋਤ ਸਿੰਘ ਸਿੱਧੂ ਦੇ ਕਰੀਬੀ ’ਤੇ ਲੱਗੇ ਜ਼ਮੀਨ ’ਤੇ ਕਬਜ਼ਾ ਕਰਨ ਦੇ ਇਲਜ਼ਾਮ - Allegations
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਇੱਕ ਵਾਰ ਫੇਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਦੇ ਕਿਸੇ ਕਰੀਬੀ ਵੱਲੋਂ ਮਨੀਸ਼ ਕਪੂਰ ਨਾਮਕ ਵਿਅਕਤੀ ਦੀ ਪੁਸ਼ਤੈਨੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸੰਬੰਧੀ ਮਨੀਸ਼ ਕਪੂਰ ਵੱਲੋਂ ਇਸ ਸੰਬੰਧੀ ਪੁਲਿਸ ਨੂੰ ਵੀ ਕਈ ਵਾਰ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਪਰ ਪੁਲੀਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਦੂਜੇ ਪਾਸੇ ਕਾਂਗਰਸ ਕਮੇਟੀ ਲੀਗਲ ਸੈੱਲ ਦੇ ਵਾਈਸ ਚੇਅਰਮੈਨ ਵਨੀਤ ਮਹਾਜਨ ਨੇ ਕਿਹਾ ਕਿ ਇਸ ਪਰਿਵਾਰ ਨਾਲ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਾਜੀਵ ਮਹਾਜਨ ਵੱਲੋਂ ਬੇਹੱਦ ਹੀ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹੁਣ ਕਾਂਗਰਸ ਪਾਰਟੀ ਵੀ ਉਨ੍ਹਾਂ ਦੇ ਨਾਲ ਆਈ ਹੈ।