ਕੋਵਿਡ-19: ਜਾਨ ਦੀ ਪਰਵਾਹ ਕੀਤੇ ਬਿਨਾਂ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਕੀਤਾ ਗਿਆ ਸਨਮਾਨਿਤ - ਕੌਂਸਲਰ ਦਵਿੰਦਰ ਪਹਿਲਵਾਨ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਵਾਰਡ ਨੰਬਰ 74 ਦੇ ਕੌਂਸਲਰ ਦਵਿੰਦਰ ਪਹਿਲਵਾਨ ਨੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕੀਤਾ 'ਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕੌਂਸਲਰ ਨੇ ਕਿਹਾ ਕਿ ਸਫਾਈ ਕਰਮਚਾਰੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੀ ਸੇਵਾ ਨਿਭਾਅ ਰਹੇ ਹਨ। ਇਸ ਕਾਰਨ ਵਾਰਡ ਦੇ ਲੋਕਾਂ ਨੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਗਿਆ। ਕੌਂਸਲਰ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸਫਾਈ ਕਰਮਚਾਰੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕੌਂਸਲਰ ਦਵਿੰਦਰ ਪਹਿਲਵਾਨ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਇਸ ਬਿਮਾਰੀ ਨੂੰ ਹਰਾਉਣ ਵਾਸਤੇ ਘਰਾਂ 'ਚ ਰਹਿਣ ਦੀ ਜ਼ਰੂਰਤ ਹੈ ਤਾਂ ਹੀ ਇਸ ਭਿਆਨਕ ਮਹਾਂਮਾਰੀ ਤੋਂ ਸਮਾਜ ਨੂੰ ਬਚਾਇਆ ਜਾ ਸਕਦਾ ਹੈ।