ਅੰਮ੍ਰਿਤਸਰ: 117 ਨਰਸਾਂ ਨੂੰ ਵੰਡੇ ਨਿਯੁਕਤੀ ਪੱਤਰ - ਸਰਕਾਰੀ ਮੈਡੀਕਲ ਕਾਲਜ
🎬 Watch Now: Feature Video
ਅੰਮ੍ਰਿਤਸਰ: ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਵਿਖੇ 117 ਨਰਸਾਂ ਨੂੰ ਨਿਯੁਕਤੀ ਪੱਤਰ ਵੰਡ ਗਏ। ਇਸ ਮੌਕੇ ਉਹਨਾਂ ਨੇ ਕਿਹਾ ਮੈਡੀਕਲ ਕਾਲਜਾਂ ਵਿੱਚ 900 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਨਾਂ ਵਿਚੋਂ 311 ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ 470 ਨਰਸਾਂ ਦੀ ਪ੍ਰਕਿਰਿਆ ਚਲ ਰਹੀ ਹੈ। ਸੋਨੀ ਨੇ ਦੱਸਿਆ ਕਿ 145 ਲੈਬ ਤਕਨੀਸ਼ਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ ਅਤੇ ਉਨਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਸੋਨੀ ਨੇ ਦੱਸਿਆ ਕਿ ਸਰਕਾਰ ਵਲੋਂ ਸਾਰੇ ਵਿਭਾਗਾਂ ਵਿੱਚ ਭਰਤੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਰੋਜ਼ਾਨਾ ਅਖ਼ਬਾਰਾਂ ਵਿੱਚ ਭਰਤੀ ਦੇ ਇਸ਼ਤਿਹਾਰ ਜਾਰੀ ਹੋ ਰਹੇ ਹਨ।