ਅੰਮ੍ਰਿਤਸਰ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ - Amritsar police nab looting gang
🎬 Watch Now: Feature Video
ਅੰਮ੍ਰਿਤਸਰ: ਸਥਾਨਕ ਸ਼ਹਿਰ ਦੀ ਵੇਰਕਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਤਿੰਨ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਪ੍ਰੀਤ, ਸ਼ਿਵ ਅਤੇ ਰਵੀ ਦੇ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਤਿੰਨ ਮਾਰੂ ਹਥਿਆਰ, ਇੱਕ ਮੋਟਰਸਾਈਕਲ ਅਤੇ ਇੱਕ ਮੋਬਾਈਲ ਬਰਾਮਦ ਹੋਇਆ ਹੈ, ਪੁਲਿਸ ਮੁਤਾਬਕ ਇਨ੍ਹਾਂ ਦੋਸ਼ੀਆਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਦੌਰਾਨ ਕਈ ਮਾਮਲੇ ਸਾਹਮਣੇ ਆਉਣ ਦੀ ਉਮੀਦ ਹੈ।