ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਰੋਸ ਵਜੋਂ ਭੇਜੇ ਬਲੱਡ ਸੈਂਪਲ - ਆਂਗਣਵਾੜੀ ਵਰਕਰਾਂ ਦਾ ਰੋਸ ਪ੍ਰਦਰਸ਼ਨ
🎬 Watch Now: Feature Video
ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਕੀਤਾ ਅਤੇ ਯੂਨੀਅਨ ਵੱਲੋਂ ਬਲੱਡ ਦੇ ਸੈਂਪਲ ਪੰਜਾਬ ਸਰਕਾਰ ਨੂੰ ਭੇਜੇ ਗਏ। ਯੂਨੀਅਨ ਦੀ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀ ਜਾਇਜ਼ ਮੰਗਾਂ ਨੂੰ ਕਾਫ਼ੀ ਸਮੇਂ ਤੋਂ ਨਹੀਂ ਪੂਰਾ ਕਰ ਰਹੀ ਹੈ, ਜਿਸ ਲਈ ਉਹ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 6 ਮਾਰਚ ਤੋਂ ਯੂਨੀਅਨ ਵੱਲੋਂ ਹੋਰ ਵੀ ਜ਼ਿਆਦਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਹਿਲਾ ਦਿਵਸ ਦੇ ਮੌਕੇ 'ਤੇ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਕਰਕੇ ਪੰਜਾਬ ਸਰਕਾਰ ਨੂੰ ਲੋੜੀਂਦੇ ਕਦਮ ਚੁੱਕ ਲੈਣੇ ਚਾਹੀਦੇ ਹਨ।