ਸੀਐੱਮ ਕੈਪਟਨ ਦੇ ਬਿਆਨ ’ਤੇ ਅਨਿਲ ਵਿਜ ਦਾ ਪਲਟਵਾਰ, ਕਿਹਾ... - Anil Vij
🎬 Watch Now: Feature Video
ਚੰਡੀਗੜ੍ਹ: ਪੰਜਾਬ (PUNJAB) ਅਤੇ ਹਰਿਆਣਾ (HARYANA) ਦੀ ਸਿਆਸਤ ਮੁੜ ਤੋਂ ਗਰਮਾ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਅੰਦੋਲਨ (FARMER PROTEST) ਨੂੰ ਲੈ ਕੇ ਬਿਆਨ ਦਿੱਤਾ ਸੀ ਜਿਸ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਪਲਟਵਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਦੌਰੇ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪੰਜਾਬ ( Punjab) ਨੂੰ ਨਾ ਵਿਗਾੜਿਆ ਜਾਵੇ ਅਤੇ ਆਪਣੀ ਗੱਲ ਦਿੱਲੀ ਜਾ ਕੇ ਰੱਖਣ।