21 ਅਕਤੂਬਰ ਨੂੰ ਮਨਾਇਆ ਜਾਵੇਗਾ ਸਾਲਾਨਾ ਜੋੜ ਮੇਲਾ - ਸੰਤ ਕਰਤਾਰ ਸਿੰਘ ਜੀ ਭਿੰਡਰਾਂ ਵਾਲਿਆਂ
🎬 Watch Now: Feature Video
ਤਰਨਤਾਰਨ: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਜੀ ਭਿੰਡਰਾਂ ਵਾਲਿਆਂ ਦਾ ਸਾਲਾਨਾ ਜੋੜ ਮੇਲਾ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਸ਼ੇਸ਼ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਸਾਹਿਬਾਨ ਤੋਂ ਇਲਾਵਾ ਸਿੰਘ ਸਾਹਿਬਾਨ ਗੁਰੂ ਜਸ ਸਰਵਣ ਕਰਵਾਉਣਗੇ। 21 ਤਰੀਕ ਨੂੰ ਦਿਨ ਵੇਲੇ ਤੋਂ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੰਘ ਸਾਹਿਬਾਨ ਅਤੇ ਮਹਾਂਪੁਰਸ਼ ਹਾਜ਼ਰੀ ਲਗਵਾਉਣਗੇ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਬੇਨਤੀਕਰਤਾ ਭਾਈ ਤਰਲੋਚਨ ਸਿੰਘ ਸਪੁੱਤਰ ਸ਼ਹੀਦ ਭਾਈ ਅਮਰੀਕ ਸਿੰਘ ਬੀਬੀ ਸਤਵੰਤ ਕੌਰ ਸੰਧੂ ਸਪੁਤਰੀ ਸ਼ਹੀਦ ਭਾਈ ਅਮਰੀਕ ਸਿੰਘ ਕੰਵਲ ਚੜ੍ਹਤ ਸਿੰਘ ਪੋਤਰਾ ਸੰਤ ਕਰਤਾਰ ਸਿੰਘ ਜੀ ਭਿੰਡਰਾਂਵਾਲੇ ਅਤੇ ਭਾਈ ਮਨਜੀਤ ਸਿੰਘ ਜੀ ਭੂਰਾ ਕੋਹਨਾ ਸੰਗਤਾਂ ਵੱਧ ਚੜ੍ਹ ਕੇ ਹਾਜ਼ਰੀ ਲਗਵਾਉਣਗੇ।