ਭਾਜਪਾ ਤੇ ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ - ਸੁਆਗਤ ਕਰਦੇ ਹਨ
🎬 Watch Now: Feature Video
ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਫੁੱਲੇਚੱਕ ਵਿਖੇ ਭਾਜਪਾ ਦੇ ਮੰਡਲ ਉਪ ਪ੍ਰਧਾਨ ਬਲਵਿੰਦਰ ਸਿੰਘ ਸਮੇਤ ਦਰਜਨਾਂ ਪਰਿਵਾਰ ਭਾਜਪਾ ਤੇ ਕਾਂਗਰਸ ਛੱਡ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਬੋਨੀ ਅਜਨਾਲਾ ਨੇ ਦੱਸਿਆ ਕਿ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਭਾਜਪਾ ਤੋਂ ਅਜਨਾਲਾ ਮੰਡਲ ਦੇ ਉਪ ਪ੍ਰਧਾਨ ਬਲਵਿੰਦਰ ਸਿੰਘ ਸਮੇਤ ਦਰਜਨਾਂ ਪਰਿਵਾਰ ਭਾਜਪਾ ਤੇ ਕਾਂਗਰਸ ਪਾਰਟੀ ਛੱਡ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਜਿਨ੍ਹਾਂ ਦਾ ਉਹ ਸੁਆਗਤ ਕਰਦੇ ਹਨ ਅਤੇ ਵਿਸ਼ਵਾਸ ਦਵਾਉਂਦੇ ਹਨ ਕਿ ਉਹਨਾ ਨੂੰ ਪਾਰਟੀ ਵਿੱਚ ਪੂਰਾ ਮਾਣ ਮਿਲੇਗਾ।