ਕਰਫਿਊ ਦੌਰਾਨ ਸੇਵਾ ਕਰ ਰਹੇ ਨੌਜਵਾਨਾਂ ਦੀ ਪ੍ਰਸ਼ਾਸਨ ਨੂੰ ਅਪੀਲ - rupnagar curfew latest news
🎬 Watch Now: Feature Video
ਰੂਪਨਗਰ: ਕਰਫਿਊ ਦੇ ਦੌਰਾਨ ਲੋਕਾਂ ਦੇ ਘਰਾਂ ਵਿੱਚ ਜ਼ਰੂਰੀ ਸਾਮਾਨ ਮੁਹੱਈਆ ਕਰਾਉਣ ਲਈ ਵੱਡੀ ਗਿਣਤੀ ਦੇ ਵਿੱਚ ਰੂਪਨਗਰ ਦੇ ਨੌਜਵਾਨ ਵਲੰਟਰੀ ਸੇਵਾ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਆਈ ਕਾਰਡ ਵੀ ਜਾਰੀ ਕੀਤੇ ਗਏ ਹਨ ਪਰ ਇਨ੍ਹਾਂ ਦੀ ਸਿਹਤ ਸੰਭਾਲ ਬਾਰੇ ਪ੍ਰਸ਼ਾਸਨ ਬੇਖ਼ਬਰ ਹੈ। ਇਨ੍ਹਾਂ ਨੌਜਵਾਨਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਨੂੰ ਕੋਰੋਨਾ ਤੋਂ ਬਚਣ ਲਈ ਨਾ ਹੀ ਦਸਤਾਨੇ ਮਿਲੇ ਹਨ ਨਾ ਹੀ ਮਾਸਕ ਮਿਲੇ ਹਨ।