ਕਿਸਾਨ ਅੰਦੋਲਨ: ਮ੍ਰਿਤਕ ਕਿਸਾਨ ਦੀ ਪਤਨੀ ਨੂੰ ਦਿੱਤਾ ਗਿਆ ਨਿਯੁਕਤੀ ਪੱਤਰ - ਫਿਰੋਜ਼ਪੁਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13460865-52-13460865-1635234564037.jpg)
ਫਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਦਿੱਲੀ ਸਰਹੱਦ ’ਤੇ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਵੱਲੋਂ ਸ਼ਕੂਰ ਵਿੱਚ ਸ਼ਹੀਦ ਕਿਸਾਨ ਗਮਦੂਰ ਸਿੰਘ ਜੀ ਦੀ ਪਤਨੀ ਰਣਦੀਪ ਕੌਰ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕਿਸਾਨ ਗਮਦੂਰ ਸਿੰਘ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।