ਜਲੰਧਰ: ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਲੁਟੇਰੇ ਪਰਤੇ ਖ਼ਾਲੀ ਹੱਥ - crime news
🎬 Watch Now: Feature Video
ਜਲੰਧਰ: ਸਥਾਨਕ ਸ਼ਹਿਰ ਗੁਰਾਇਆ ਦੇ ਭੀੜ ਭਰੇ ਬਾਜ਼ਾਰ 'ਚ ਦਿਨ ਦਿਹਾੜੇ ਦੋ ਲੁਟੇਰਿਆਂ ਵੱਲੋਂ ਚੋਰੀ ਦੀ ਵਾਰਦਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵੱਲੋਂ ਮਨੀ ਚੇਂਜਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨਦਾਰ ਸਤਿੰਦਰਪਾਲ ਸਿੰਘ ਬੱਬੂ ਨੇ ਦਲੇਰੀ ਦੇ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ। ਜਿਸ ਕਾਰਨ ਵੱਡੀ ਵਾਰਦਾਤ ਹੋਣ ਤੋਂ ਬਚਾਅ ਹੋ ਗਿਆ, ਫਿਰ ਵੀ ਲੁਟੇਰੇ ਜਾਂਦੇ ਹੋਏ ਦੁਕਾਨਦਾਰ ਦਾ ਫੋਨ ਅਤੇ ਪਰਸ ਲੈ ਕੇ ਫਰਾਰ ਹੋ ਗਏ। ਘਟਨਾਂ ਦੀ ਸੂਚਨਾ ਮਿਲਦੇ ਹੀ ਥਾਣਾ ਗੁਰਾਇਆ ਦੇ ਐੱਸਐੱਚਓ ਕੇਵਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟ ਦੀ ਵਾਰਦਾਤ ਸਾਰੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਵਿੱਚ ਜੁਟ ਗਈ ਹੈ।