ਧਾਰਮਿਕ ਭਾਵਨਾਵਾਂ ਭੜਕਾਏ ਜਾਣ ਦੇ ਮਾਮਲੇ 'ਚ ਜਿੰਦੂ ਨੇ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮੰਗੀ - baljinder singh jindu filed petition
🎬 Watch Now: Feature Video
ਚੰਡੀਗੜ੍ਹ: ਸ਼ਨੀ ਦੇਵ 'ਤੇ ਵਿਵਾਦਤ ਟਿੱਪਣੀ ਨੂੰ ਲੈ ਕੇ ਧਾਰਮਿਕ ਭਾਵਨਾਵਾਂ ਭੜਕਾਏ ਜਾਣ 'ਤੇ ਦਰਜ ਮਾਮਲੇ ਵਿੱਚ ਲੁਧਿਆਣਾ ਦੇ ਗੁਰੂ ਨਾਨਕ ਮੋਦੀਖਾਨੇ ਦੇ ਬਲਜਿੰਦਰ ਸਿੰਘ ਜਿੰਦੂ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦਿਆਂ ਬਲਜਿੰਦਰ ਸਿੰਘ ਨੇ ਕਿਹਾ ਹੈ ਕਿ ਪੁਲਿਸ ਨੇ ਬਿਨਾਂ ਜਾਂਚ ਕੀਤੇ ਹੀ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਵਿੱਚ ਜਾਣਬੁੱਝ ਕੇ ਫ਼ਸਾਇਆ ਜਾ ਰਿਹਾ ਹੈ, ਜਦਕਿ ਉਹ ਖ਼ੁਦ ਇੱਕ ਧਾਰਮਿਕ ਵਿਅਕਤੀ ਹੈ। ਇਸ ਲਈ ਉਸ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 26 ਨਵੰਬਰ ਲਈ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਕੀਤੀ ਗਈ ਜਾਂਚ ਰਿਪੋਰਟ ਦੀ ਮੰਗ ਕੀਤੀ ਹੈ।