ਹਲਕਾ ਰਾਏਕੋਟ ਤੋਂ ਬਲਵਿੰਦਰ ਸੰਧੂ ਐਲਾਨੇ ਅਕਾਲੀ-ਬਸਪਾ ਗਠਜੋੜ ਉਮੀਦਵਾਰ, ਵਰਕਰਾਂ ’ਚ ਭਾਰੀ ਉਤਸ਼ਾਹ - Balwinder Sandhu declared Akali BSP candidate
🎬 Watch Now: Feature Video
ਲੁਧਿਆਣਾ: ਆਉਣ ਵਾਲੀਆਂ ਵਿਧਾਨਸਭਾ ਚੋਣਾਂ (2022 Punjab Assembly Election) ਨੂੰ ਲੈ ਕੇ ਸੂਬੇ ’ਚ ਸਿਆਸੀ ਮਾਹੌਲ ਕਾਫੀ ਭਖਦਾ ਜਾ ਰਿਹਾ ਹੈ। ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਵੱਲੋਂ ਬਲਵਿੰਦਰ ਸਿੰਘ ਸੰਧੂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਸੰਧੂ ਅਤੇ ਚੋਣਵੇਂ ਸਮਰਥਕਾਂ ਨਾਲ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਵਰਕਰਾਂ ਵੱਲੋਂ ਬਲਵਿੰਦਰ ਸਿੰਘ ਸੰਧੂ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਹਲਕੇ ਦੇ ਸਮੁੱਚੇ ਅਕਾਲੀ-ਬਸਪਾ ਆਗੂਆਂ ਅਤੇ ਵਰਕਰ ਗੱਠਜੋੜ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਨੂੰ ਵੱਡੇ ਫ਼ਰਕ ਨਾਲ ਜਤਾਉਣਗੇ।