ਬਰਨਾਲੇ ਦਾ ਨੌਜਵਾਨ ਚੜ੍ਹਿਆ ਚਿੱਟੇ ਦੀ ਬਲੀ
🎬 Watch Now: Feature Video
ਬਰਨਾਲਾ: ਪੰਜਾਬ ਵਿੱਚ ਚਿੱਟੇ ਨਾਂ ਦਾ ਅਜਿਹਾ ਨਸ਼ਾ ਹੈ ਜਿਸਨੇ ਅਨੇਕਾਂ ਮਾਂ ਵਾਂ ਦੇ ਪੁੱਤ ਖੋਹ ਲਏ। ਇਸ ਤਰ੍ਹਾਂ ਹੀ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੂੰਘਾਂ (Chunghan village in Barnala district) ਦਾ ਹੈ, ਜਿੱਥੇ 22 ਸਾਲਾਂ ਗੁਰਵਿੰਦਰ ਸਿੰਘ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋਈ ਹੈ। ਮ੍ਰਿਤਕ ਦੇ ਚਾਚਾ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਸਦਾ ਭਤੀਜਾ ਗੁਰਵਿੰਦਰ ਗੱਗੂ ਕਬੱਡੀ ਖੇਡ ਦਾ ਚੰਗਾ ਖਿਡਾਰੀ ਸੀ ਅਤੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਖੇਡ ਟੂਰਨਾਮੈਂਟ ਬੰਦ ਹੋਣ ਕਾਰਨ ਅਤੇ ਬੇਰੁਜ਼ਗਾਰੀ ਕਾਰਨ ਨਸ਼ਿਆਂ ਦੇ ਲੜ ਜਾ ਲੱਗਿਆ। ਅੱਜ ਆਪਣੇ ਪਿੰਡ ਦੀ ਧਰਮਸ਼ਾਲਾ ਵਿੱਚ ਚਿੱਟੇ ਦੇ ਨਸ਼ੇ ਦਾ ਟੀਕਾ ਲਾਉਣ ਕਾਰਨ ਹਾਲਤ ਵਿਗੜ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਪੰਚਾਇਤ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਨੌਜਵਾਨ ਬੇਰੁਜ਼ਗਾਰੀ ਕਾਰਨ ਅਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਨਾ ਕਸਣ ਕਾਰਨ ਨਸ਼ਿਆਂ ਦੀ ਦਲਦਲ ਵਿਚ ਧਸ ਰਹੇ ਹਨ। ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਸਿਰ ਚੜਿਆ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਹੈ।
Last Updated : Dec 16, 2021, 8:33 AM IST