ਔਰਤ ਨੂੰ ਐਚਆਈਵੀ ਸੰਕ੍ਰਮਿਤ ਖੂਨ ਚੜ੍ਹਾਉਣ ਦਾ ਮਾਮਲਾ ਹਾਈਕੋਰਟ ਪੁੱਜਾ - bathinda thalassemic patients
🎬 Watch Now: Feature Video
ਚੰਡੀਗੜ੍ਹ: ਬਠਿੰਡਾ ਦੇ ਸਰਕਾਰੀ ਬਲੱਡ ਬੈਂਕ ਵਿੱਚ ਇੱਕ ਔਰਤ ਨੂੰ ਐਚਆਈਵੀ ਸੰਕ੍ਰਮਿਤ ਖ਼ੂਨ ਚੜ੍ਹਾਏ ਜਾਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਇਸਤੋਂ ਪਹਿਲਾਂ ਪੰਜਾਬ ਡਰੱਗ ਅਸਿਸਟੈਂਟ ਕਮਿਸ਼ਨਰ ਵੱਲੋਂ ਵੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਨੂੰ ਸ਼ੋਅਕਾਜ ਨੋਟਿਸ ਜਾਰੀ ਕਰਕੇ ਦੋਸ਼ੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿੱਚ ਇੱਕ ਵੱਖਰੀ ਟੀਮ ਜਾਂਚ ਕਰ ਰਹੀ ਹੈ।