ਨਵੇਂ ਸਾਲ ਤੋਂ ਪੰਜਾਬ ਦੇ ਵਿੱਚ ਬਿਜਲੀ ਦੀਆਂ ਦਰਾਂ ਦੇ ਵਿੱਚੋਂ ਵਾਧਾ ਹੋਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਕੈਬਨਿਟ ਮੰਤਰੀ ਇਸ ਵੱਧਦੀ ਦਰ ਨੂੰ ਜਾਇਜ਼ ਠਹਿਰਾ ਰੇ ਨੇ ਉੱਥੇ ਹੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਵੱਲੋਂ ਬਿਆਨ ਦਿੱਤਾ ਗਿਆ ਕਿ ਪੰਜਾਬ ਨੂੰ ਬਿਜਲੀ ਦੀਆਂ ਦਰਾਂ ਵਧਾਉਣ ਦੇ ਬਜਾਏ ਹੋਰ ਸੂਬਿਆਂ ਤੋਂ ਸਿੱਖਣ ਦੀ ਲੋੜ ਹੈ। ਇਸ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮੰਤਰੀ ਦਾ ਅਹੁਦਾ ਮਿਲ ਰਿਹਾ ਸੀ ਤਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵੱਲ ਧਿਆਨ ਨਹੀਂ ਦਿੱਤਾ। ਮਾਨ ਨੇ ਕਿਹਾ ਕਿ ਸਿੱਧੂ ਹੁਣ ਵੀ ਆ ਕੇ ਮਹਿਕਮਾ ਸੰਭਾਲ ਲੈਣ ਅਤੇ ਪੰਜਾਬ ਨੂੰ ਵਧਦੀ ਬਿਜਲੀ ਦਰਾਂ ਤੋਂ ਨਿਜਾਤ ਦੇਣ।