ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਕੀਤੀ ਇਹ ਅਪੀਲ - punjab Polling Be Postponed by one week
🎬 Watch Now: Feature Video
ਚੰਡੀਗੜ੍ਹ: ਪੰਜਾਬ ਚ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੋਟਿੰਗ 14 ਫਰਵਰੀ ਨੂੰ ਕੀਤੀ ਜਾਵੇਗੀ। ਪਰ ਕਈ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਦੀ ਤਰੀਕਾਂ ਨੂੰ ਅੱਗੇ ਕਰਨ ਦੀ ਮੰਗ ਕੀਤੀ ਹੈ। ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੀ ਜਯੰਤੀ ਹੈ। ਜਿਨ੍ਹਾਂ ਨੂੰ ਮਨਾਉਣ ਲਈ ਸੰਗਤਾਂ ਵਾਰਾਨਸੀ ਜਾਂਦੇ ਹਨ ਅਤੇ ਗੁਰੂਪੂਰਬ ਦੇ ਲਈ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾਂਦੀਆਂ ਹਨ। ਗੁਰੂ ਰਵੀਦਾਸ ਜਯੰਤੀ ਪੰਜਾਬ ਦੇ ਜਿਆਦਾਤਰ ਦਲਿਤ ਭਾਈਚਾਰੇ ਦੇ ਲੋਕ ਵਾਰਾਨਸੀ ਸਮਾਗਮ 'ਚ ਹਾਜ਼ਰ ਹੋਣ ਲਈ ਜਾਂਦੇ ਹਨ। ਜਿਸ ਕਾਰਨ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। ਜਿਸ ਕਾਰਨ ਉਨ੍ਹਾਂ ਨੇ ਚੋਣਾਂ ਦੀਆਂ ਤਰੀਕਾਂ ਨੂੰ ਅੱਗੇ ਕਰਨ ਦੀ ਮੰਗ (punjab Polling Be Postponed by one week for Guru Ravidas Jayanti) ਕਰਦੇ ਹਾਂ।