ਲੁਧਿਆਣਾ ਧਮਾਕਾ: ਮੁੱਖ ਮੰਤਰੀ ਚੰਨੀ ਲੁਧਿਆਣਾ ਲਈ ਰਵਾਨਾ - ਲੁਧਿਆਣਾ ਅਦਾਲਤ 'ਚ ਵੱਡਾ ਧਮਾਕਾ
🎬 Watch Now: Feature Video
ਲੁਧਿਆਣਾ: ਸ਼ਹਿਰ ਦੇ ਕੋਰਟ ਕੰਪਲੈਕਸ 'ਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਇੱਕ ਜ਼ਖਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਲੁਧਿਆਣਾ ਧਮਾਕੇ ਬਾਰੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਮੈਨੂੰ ਖ਼ਬਰ ਮਿਲੀ ਅਤੇ ਮੈਂ ਘਟਨਾ ਦਾ ਜਾ ਕੇ ਜਾਇਜਾ ਲਾਵਾਂਗਾ। ਮੈਂ ਲੁਧਿਆਣਾ ਜਾ ਰਿਹਾ ਹਾਂ, ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੁਝ ਦੇਸ਼ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਸਰਕਾਰ ਚੌਕਸ ਹੈ, ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।