ਅੰਮ੍ਰਿਤਸਰ ਪੂਰਬੀ ਹਲਕੇ 'ਚੋਂ ਲੋਕ ਸਿੱਧੂ ਨੂੰ ਕੱਢਣਗੇ ਬਾਹਰ- ਮਜੀਠੀਆ - ਲੋਕ ਸਿੱਧੂ ਨੂੰ ਕੱਢਣਗੇ ਬਾਹਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14380566-111-14380566-1644061415771.jpg)
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਜਿਸ ਦੇ ਚੱਲਦੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੰਮ੍ਰਿਤਸਰ ਪੂਰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸੇ ਸਮੇਂ ਨਵਜੋਤ ਸਿੰਘ ਸਿੱਧੂ ਸਟਾਰ ਪ੍ਰਚਾਰਕ ਬਣ ਕੇ ਪੰਜਾਬ ਦੇ ਲੋਕਾਂ ਵਿਚ ਵਿਚਰਦੇ ਸੀ ਪਰ ਅੱਜ ਉਨ੍ਹਾਂ ਨੂੰ ਆਪਣੇ ਹਲਕੇ ਵਿਚ ਨਿਰਾਸ਼ਾ ਹੱਥ ਲੱਗ ਗਈ ਹੈ ਅਤੇ ਉਸ ਵਿੱਚ ਉਨ੍ਹਾਂ ਵੱਲੋਂ ਧਰਮਵੀਰ ਗਾਂਧੀ ਦਾ ਹੁਣ ਸਹਾਰਾ ਲਿਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਜਿਆਦਾ ਪਿਆਰ ਦੇਣ ਲਈ ਧੰਨਵਾਦ ਕੀਤਾ।