ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਬੀਰ ਦਵਿੰਦਰ ਪਹੁੰਚੇ ਕੋਰਟ - Former Deputy Speaker of the Assembly Bir Devinder
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਸ ਤੋਂ ਬਾਅਦ ਬੀਰ ਦਵਿੰਦਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਬੀਰ ਦਵਿੰਦਰ ਦੇ ਵਕੀਲ ਨੇ ਅਦਾਲਤ ਦੇ ਸਾਹਮਣੇ ਉਨ੍ਹਾਂ ਲੋਕਾਂ ਦੀ ਸੂਚੀ ਪੇਸ਼ ਕਰ ਦਿੱਤੀ, ਜਿਨ੍ਹਾਂ ਨੂੰ ਬਿਨ੍ਹਾ ਜਰੂਰਤ ਤੋਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦਿੱਤੀ ਹੋਈ ਹੈ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬੀਰ ਦਵਿੰਦਰ ਪੰਜਾਬ ਵਿਧਾਨ ਸਭਾ 'ਚ ਡਿਪਟੀ ਸਪੀਕਰ ਰਹਿ ਚੁੱਕੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਮਿਲਣ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।