ਜਥੇਦਾਰ ਨੇ ਦੇਸ਼ ਵਿਦੇਸ਼ ‘ਚ ਬੈਠੇ ਸੰਗਤ ਨੂੰ ਦਿੱਤੀ ਵਧਾਈ - ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
🎬 Watch Now: Feature Video
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸ਼ ਵਿਦੇਸ਼ਾਂ ਤੋਂ ਆਏ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਮਾਰਗਾਂ ’ਤੇ ਚਲਣਾ ਚਾਹੀਦਾ ਹੈ ਤਾਂ ਜੋ ਸਮੂਹ ਮਾਨਵ ਜਾਤੀ ਦਾ ਭਲਾ ਹੋ ਸਕੇ।