ਪੰਜਾਬ ’ਚ ਭਾਜਪਾ ਨੇ 2022 ਦੀਆ ਚੋਣਾਂ ਦਾ ਵਜਾਇਆ ਬਿਗੁਲ - ਵੱਖ ਵੱਖ ਪਾਰਟੀਆਂ
🎬 Watch Now: Feature Video
ਪਠਾਨਕੋਟ: 2022 ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਚੱਲਦੇ ਹਲਕਾ ਭੋਆ ਦੇ ਪਿੰਡ ਭਰਿਆਲ ਲਾਹੜੀ ਵਿਖੇ ਭਾਜਪਾ ਮੰਡਲ ਦੀ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭੋਆ ਦੀ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਭਾਜਪਾ ਮੰਡਲ ਭੋਆ ਦੀ ਕਾਰਜਕਾਰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਤਿਆਰ ਕੀਤਾ। ਨਾਲ ਹੀ ਕਿਹਾ ਕਿ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਉਹ ਪਿੰਡ-ਪਿੰਡ ਜਾ ਕੇ ਭਾਜਪਾ ਦੀ ਕੇਂਦਰ ਸਰਕਾਰ ਦੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਵਿਕਾਸ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਉਹ ਜਮੀਨੀ ਤੌਰ ’ਤੇ ਨਜਰ ਨਹੀਂ ਆ ਰਹੇ ਹਨ।