ਪੰਜਾਬ ਭਾਜਪਾ ਪ੍ਰਧਾਨ 'ਤੇ ਪਰਚੇ ਦਰਜ ਹੋਣ ਤੋਂ ਬਾਅਦ ਗੁੱਸੇ 'ਚ ਭਾਜਪਾ ਵਰਕਰ
🎬 Watch Now: Feature Video
ਪਠਾਨਕੋਟ: ਬੀਤੇ ਦਿਨੀਂ ਇੱਕ ਰਾਜਨੀਤਕ ਮੀਟਿੰਗ ਦੌਰਾਨ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪੰਜਾਬ ਪੁਲਿਸ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਵਰਕਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਨੂੰ ਲੈ ਕੇ ਮੰਗਲਵਾਰ ਨੂੰ ਰੋਸ ਜਤਾਉਂਦੇ ਹੋਏ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖਿਲਾਫ਼ ਨਾਅਰੇਬਾਜੀ ਕੀਤੀ।