ਹਲਕਾ ਰਾਏਕੋਟ ‘ਚ ਭਾਜਪਾ ਨੂੰ ਝਟਕਾ - ਗਗਨਪ੍ਰੀਤ ਸੈਂਚਰ
🎬 Watch Now: Feature Video
ਲੁਧਿਆਣਾ: ਰਾਏਕੋਟ ਵਿਖੇ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਹੋਰਨਾਂ ਆਹੁਦੇਦਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਯਸਪਾਲ ਬਿੱਟੂ ਜੈਨ ਕੌਮੀ ਮੀਤ ਪ੍ਰਧਾਨ ਵਪਾਰ ਮੰਡਲ ਦੀ ਪ੍ਰੇਰਣਾ ਸਦਕਾ ਅਕਾਲੀ ਦਲ 'ਚ ਸ਼ਾਮਲ ਹੋਏ। ਅਨਿਲ ਪਰੂਥੀ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਭਾਜਪਾ, ਮਨਦੀਪ ਸਿੰਘ ਗਰੇਵਾਲ ਜ਼ਿਲ੍ਹਾ ਮੀਤ ਪ੍ਰਧਾਨ, ਕਮਲ ਹਸਨ ਜ਼ਿਲ੍ਹਾ ਜਨਰਲ ਸਕੱਤਰ, ਮੈਂਬਰ ਅਵਤਾਰ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਗਗਨਪ੍ਰੀਤ ਸੈਂਚਰ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।