ਬੀ.ਕੇ.ਯੂ. ਉਗਰਾਹਾਂ ਵਲੋਂ ਮਾਨਸਾ ਡੀ.ਸੀ. ਨੂੰ ਦਿੱਤਾ ਮੰਗ ਪੱਤਰ, ਕੀਤੀ ਇਹ ਮੰਗ - Deputy Commissioner Mansa
🎬 Watch Now: Feature Video
ਮਾਨਸਾ: ਬੀ.ਕੇ.ਯੂ. ਉਗਰਾਹਾਂ ਦੇ ਕਿਸਾਨਾਂ ਵੱਲੋਂ ਗੁਲਾਬੀ ਸੁੰਡੀ ਕਾਰਣ ਖਰਾਬ ਹੋਈ ਨਰਮੇ ਦੀ ਫਸਲ ਨੂੰ ਲੈ ਕੇ ਸ਼ਹਿਰ 'ਚ ਵੱਡੇ ਕਾਫਲੇ ਨਾਲ ਰੋਸ਼ ਕੱਢਕੇ ਡੀ ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨਾਂ ਨੇ ਰੇਲਵੇ ਸਟੇਸ਼ਨ ਮਾਨਸਾ ਵਿਖੇ ਪਹਿਲਾ ਵੱਡਾ ਇਕੱਠ ਕਰਕੇ ਸਰਕਾਰ 'ਤੇ ਤਿੱਖੇ ਵਾਰ ਕੀਤੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆਂ ਗੁਲਾਬੀ ਸੁੰਡੀ ਨਾਲ ਕਈ ਏਕੜ ਕਿਸਾਨਾਂ ਦੀਆਂ ਫਸਲਾਂ ਦਾਂ ਮੁਆਵਜ਼ਾ ਜੇ ਸਰਕਾਰ ਨਹੀ ਦਿੰਦੀ ਤਾਂ ਸਰਕਾਰ ਵਿਰੁੱਧ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਪ੍ਰਤੀ ਏਕੜ ਤੇ ਘੱਟੋ-ਘੱਟ 60 ਹਜ਼ਾਰ ਮੁਆਵਜਾ ਦਿੱਤਾ ਜਾਵੇ, ਜਦੋਂ ਕਿ ਮਜ਼ਦੂਰਾਂ ਨੂੰ 30 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦੇਵਾਂਗੇ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।