ਚੰਡੀਗੜ੍ਹ ਵਿਖੇ ਲਾਇਆ ਗਿਆ ਖ਼ੁਨਦਾਨ ਕੈਂਪ - blood donation camp
🎬 Watch Now: Feature Video
ਚੰਡੀਗੜ੍ਹ: ਵਿਸ਼ਵਾਸ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਰਜਿਸਟਰਡ ਅਤੇ ਰਿਕੋਗਨਾਈਜ਼ਡ ਚੰਡੀਗੜ੍ਹ ਐਡਮਿਨਿਸਟਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦੇ ਵਿੱਚ 199 ਖ਼ੂਨਦਾਨ ਕਰਨ ਲਈ 70 ਲੋਕਾਂ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਆਏ ਲੋਕਾਂ ਨੂੰ ਉਪਹਾਰ ਦਿੱਤੇ ਗਏ ਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਉਥੇ ਹੀ ਚੰਡੀਗੜ੍ਹ ਦੇ ਰਹਿਣ ਵਾਲੇ ਵਿਨੇ ਕੁਮਾਰ ਖੂਨਦਾਨ ਕਰਨ ਲਈ ਆਏ ਤੇ ਉਨ੍ਹਾਂ ਨੇ ਦੱਸਿਆ ਕਿ ਉਹ ਛੇ ਮਹੀਨੇ ਪਹਿਲਾਂ ਵੀ ਖ਼ੂਨਦਾਨ ਕਰਦੇ ਆ ਰਹੇ ਹਨ। ਇਸ ਦੇ ਨਾਲ ਹੀ ਵਿਸ਼ਵਾਸ ਫਾਊਂਡੇਸ਼ਨ ਦੇ ਸਰਲ ਵਿਸ਼ਵਾਸ ਨੇ ਦੱਸਿਆ ਕਿ ਇਹ 30ਵਾਂ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ,ਪੰਚਕੂਲਾ,ਅੰਬਾਲਾ,ਮੁਹਾਲੀ ਵਿਚ ਵੀ ਖੂਨਦਾਨ ਕੈਂਪ ਲਗਾਏ ਗਏ ਸਨ।