ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ - ਕਤਲ ਦੀਆਂ ਵਾਰਦਾਤਾਂ
🎬 Watch Now: Feature Video
ਜਲੰਧਰ: ਸੂਬੇ ਅੰਦਰ ਕਤਲ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਕਤਲ ਦੀ ਵਾਰਦਾਤ ਦਾ ਇੱਕ ਹੋਰ ਮਾਮਲਾ ਜਲੰਧਰ ਦੇ ਪਿੰਡ ਚੌਂਕਾ ’ਚ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਕੇ ਕੀਤਾ ਗਿਆ ਹੈ। ਕਤਲ ਕਰਨ ਦੇ ਬਾਅਦ ਲਾਸ਼ ਨੂੰ ਖੇਤਾਂ ’ਚ ਸੁੱਟ ਦਿੱਤਾ ਗਿਆ। ਵਾਰਦਾਤ ਵਾਲੀ ਜਗ੍ਹਾ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ਼ ਵੀ ਪੁਲਿਸ ਵੱਲੋਂ ਖੰਗਾਲੀ ਜਾ ਰਹੀ ਹੈ। ਫਿਲਹਾਲ ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਨੌਜਵਾਨ ਦੀ ਬਾਂਹ ’ਤੇ (Sukvinder kaur) ਦਾ ਨਾਂ ਲਿਖਿਆ ਹੋਇਆ ਮਿਲਿਆ ਹੈ। ਨੌਜਵਾਨ ਦੀ ਉਮਰ ਕਰੀਬ 24 ਸਾਲਾ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਪਾਕੇ ਪੁਲਿਸ ਚੌਂਕੀ ਦਕੋਹਾ ਦੇ ਇੰਚਾਰਜ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।