ਪ੍ਰੇਮਿਕਾ ਤੋਂ ਤੰਗ ਆ ਕੇ ਪ੍ਰੇਮੀ ਨੇ ਕੀਤੀ ਖੁਦਕੁਸ਼ੀ - ਪ੍ਰੇਮੀ ਨੇ ਕੀਤੀ ਖੁਦਕੁਸ਼ੀ
🎬 Watch Now: Feature Video
ਜਲੰਧਰ: ਜਲੰਧਰ ਦੇ ਸੰਘਾ ਰੋਡ 'ਤੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਦੀ ਪਹਿਚਾਣ ਅਜੇ ਕੁਮਾਰ ਵਾਸੀ ਪਿੰਡ ਅਲੀਪੁਰ ਜਲੰਧਰ ਦੇ ਵਜੋਂ ਹੋਈ ਹੈ। ਜੋ ਕਿ ਆਟੋ ਚਲਾਉਣ ਦਾ ਕੰਮ ਕਰਿਆ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਕੁਝ ਸਮੇਂ ਤੋਂ ਕਿਸੇ ਕੁੜੀ ਦੇ ਨਾਲ ਪ੍ਰੇਮ ਸੰਬੰਧ ਸੀ, ਜਿਸ ਦੇ ਨਾਲ ਕਿਸੇ ਗੱਲ ਤੋਂ ਝਗੜਾ ਹੋਣ ਕਾਰਨ ਨੌਜਵਾਨ ਬੀਤੀ ਰਾਤ ਕਿਸੇ ਨੂੰ ਕੁਝ ਦੱਸੇ ਬਿਨਾਂ ਹੀ ਘਰੋਂ ਚਲਾ ਗਿਆ ਅਤੇ ਖੁਦਕੁਸ਼ੀ ਕਰ ਲਈ ਗਈ। ਉਥੇ ਹੀ ਮ੍ਰਿਤਕ ਅਜੇ ਕੁਮਾਰ ਦੇ ਪਿਤਾ ਮੋਹਿੰਦਰ ਪਾਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੇਟਾ ਖੁਦਕੁਸ਼ੀ ਨਹੀਂ ਕਰ ਸਕਦਾ, ਬਲਕਿ ਉਸ ਦਾ ਕਤਲ ਕੀਤਾ ਗਿਆ ਹੈ। ਉਥੇ ਹੀ ਇਸ ਸੰਬੰਧੀ ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ ਮੌਕੇ 'ਤੇ ਥਾਣਾ ਲਾਂਬੜਾ ਦੀ ਪੁਲਿਸ ਪੁੱਜੀ, ਜਿਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ।