ਤਰਨਤਾਰਨ ਵਿਖੇ ਬੀ.ਐੱਸ.ਐੱਫ. ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰ ਹੋਏ ਬਰਾਮਦ - Indo-Pakistan border
🎬 Watch Now: Feature Video

ਤਰਨਤਾਰਨ: ਇੱਥੇ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਰਾਤ ਭਾਰੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ 'ਤੇ ਖੇਮਕਰਨ ਮਹਿੰਦੀਪੁਰ 'ਚ 101 ਬਟਾਲੀਅਨ ਕਾਊਂਟਰ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਨੇ ਸਾਂਝਾ ਆਪਰੇਸ਼ਨ ਚਲਾਇਆ ਸੀ। ਇਸ ਦੌਰਾਨ ਇੱਥੋਂ ਵੱਡੀ ਗਿਣਤੀ 'ਚ ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 22 ਪਿਸਤੌਲਾਂ, 44 ਪਿਸਤੌਲ ਮੈਗਜ਼ੀਨ, 7.63 ਐੱਮ. ਐੱਮ. 100 ਜ਼ਿੰਦਾ ਕਾਰਤੂਸ, ਇਕ ਪੈਕਟ ਹੈਰੋਇਨ ਬਰਾਮਦ ਕੀਤਾ ਹੈ। ਫਿਲਹਾਲ ਕਾਊਂਟਰ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਵੱਲੋਂ ਆਸ-ਪਾਸ ਦੇ ਪਿੰਡਾਂ ਸਮੇਤ ਮਹਿੰਦੀਪੁਰ ਖੇਮਕਰਨ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਓਧਰ ਅੰਮ੍ਰਿਤਸਰ ਜ਼ਿਲੇ ਦੇ ਰਾਜਾਤਾਲ ਖੇਤਰ ਵਿੱਚ ਵੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।