'ਪੰਜਾਬ ’ਚ ਮੁੜ ਤੋਂ ਬਣੇਗੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ' - ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ, ਇਸਦੇ ਚੱਲਦੇ ਉਮੀਦਵਾਰਾਂ ਵੱਲੋਂ ਹਲਕਿਆਂ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੀ ਹੌਟ ਸੀਟ ਹਲਕਾ ਪੂਰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਸੀਨੀਅਰ ਆਗੂ ਉਪਕਾਰ ਸਿੰਘ ਸੰਧੂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਧੂ ਨੇ ਆਪਣਾ ਅਕਸ ਖੁਦ ਹੀ ਖ਼ਰਾਬ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਨੇ ਕਦੇ ਵੀ ਲੋਕਾਂ ਦੇ ਦੁਖ ਦਰਦ ਨਹੀਂ ਸੁਣੇ। ਕਾਂਗਰਸ ਦੇ ਵਰਕਰ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਵੱਡੀ ਲੀਡ ਨਾਲ ਜੇਤੂ ਬਣਾਉਣਗੇ।