‘ਨੌਕਰੀਆਂ ਦੇ ਕੈਪਟਨ ਆਪਣੇ ਵਿਧਾਇਕਾਂ ਨੂੰ ਮਨਾਉਣ ਦੀਆਂ ਕਰ ਰਹੇ ਨੇ ਕੋਸ਼ਿਸ਼ਾਂ’
🎬 Watch Now: Feature Video
ਗੁਰਦਾਸਪੁਰ: ਵਿਧਾਨ ਸਭਾ ਹਲਕਾ ਕਾਦੀਆ ਤੋਂ ਵਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੂੰ ਪੰਜਾਬ ਸਰਕਾਰ ਵੱਲੋਂ ਇੰਸਪੈਕਟਰ ਦੀ ਨੌਕਰੀ ਦੇਣ ਦੇ ਫੈਸਲੇ ਨੂੰ ਲੈਕੇ ਅਕਾਲੀ ਦਲ ਵੱਲੋਂ ਜਿਥੇ ਸਰਕਾਰ ਦੀ ਵਿਰੋਧ ਕੀਤਾ ਜਾ ਰਿਹਾ ਤੇ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ’ਚ ਲਗਾਤਾਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਗੈਗਕਾਨੂੰਨੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਕੈਪਟਨ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭੁੱਲ ਆਪਣੇ ਵਿਧਾਇਕਾਂ ਨੂੰ ਮਨਾਉਣ ਲੱਗੇ ਹੋਏ ਹਨ।