ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਦਾ ਮਨਾਇਆ ਜਨਮ ਦਿਹਾੜਾ - ਦਸਮੇਸ਼ ਪਿਤਾ ਦੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਮੇਸ਼ ਪਿਤਾ ਦੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਆਖੰਡ ਪਾਠ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਾਏ ਗਏ। ਇਸ ਮੌਕੇ ਰਾਗੀ ਜੱਥੇ ਭਾਈ ਆਕਾਸ਼ਦੀਪ ਹਜ਼ੂਰੀ ਰਾਗੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸਮਾਪਤੀ ਦੀ ਅਰਦਾਸ ਉਪਰੰਤ ਸੰਗਤ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਵਧਾਈਆਂ ਦਿੱਤੀਆਂ। ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ 1699 ਈਸਵੀ ਵਿੱਚ ਹੋਏ ਸੀ। ਉਨ੍ਹਾਂ ਕਿਹਾ ਕਿ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਸ਼ਾਮ ਵੇਲੇ ਦੀਵਾਨ ਸਜਾਏ ਜਾਣਗੇ।