ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਦਾ ਮਨਾਇਆ ਗਿਆ 276ਵਾਂ ਸ਼ਹੀਦੀ ਦਿਹਾੜਾ
🎬 Watch Now: Feature Video
ਬਠਿੰਡਾ: ਮਾਝੇ ਦੇ ਮਹਾਨ ਸ਼ਹੀਦ ਭਾਈ ਸਾਹਿਬ ਭਾਈ ਤਾਰੂ ਸਿੰਘ ਜੀ ਦਾ 276 ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਹਨਾਂ ਦੇ ਜੱਦੀ ਪਿੰਡ ਪੂਹਲਾ ਵਿਖੇ ਮਨਾਇਆ ਗਿਆ। ਇਸ ਸਬੰਧੀ 14 ਜੁਲਾਈ 30 ਹਾੜ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕੀਤੇ ਗਏ 15 ਜੁਲਾਈ ਦਿਨ ਵੀਰਵਾਰ ਨੂੰ ਜੱਪ ਤੱਪ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਅਨੇਕਾਂ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣੇ। 16 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।