thumbnail

By

Published : Jan 1, 2022, 6:09 PM IST

ETV Bharat / Videos

ਕਾਲਜ ਵਿਦਿਆਰਥੀਆਂ ਲਈ ਦਿੱਤੀ ਜਾਵੇਗੀ ਮੁਫ਼ਤ ਬੱਸ ਸਹੂਲਤ: ਚੰਨੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਨੀਵਾਰ ਨਵੇਂ ਸਾਲ ਵਾਲੇ ਦਿਨ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਮਾਮਲੇ ਵਿੱਚ ਉਹਨਾਂ ਨੇ ਕਿਹਾ ਕਿ ਰਾਜ ਦੇ ਸਾਰੇ ਕਾਲਜਾਂ ਨੂੰ ਮਫ਼ਤ ਬੱਸ ਸੇਵਾ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਬੱਸ ਕਿਰਾਏ ਵਿੱਚ ਵਿਦਿਆਰਥੀਆਂ ਦੇ ਕਾਫ਼ੀ ਪੈਸੇ ਚੱਲੇ ਜਾਂਦੇ ਸਨ, ਇਸ ਲਈ ਇਹ ਜ਼ਰੂਰੀ ਸੀ। ਉਹਨਾਂ ਨੇ ਕਿਹਾ ਕਿ ਜਿਨ੍ਹਾਂ ਵੀ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀ ਨੇ ਭਾਵੇਂ ਉਹ ਸਰਕਾਰੀ ਹੋਵੇ ਜਾਂ ਪ੍ਰਾਈਵੇਟ ਹੋਵੇ, ਸਭ ਨੂੰ ਇਹ ਸਹੂਲਤ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਘਰ ਤੋਂ ਲੈ ਕੇ ਯੂਨੀਵਰਸਿਟੀਆਂ, ਕਾਲਜਾਂ ਤੱਕ ਅਜਿਹੇ ਪਾਸ ਜਾਰੀ ਕੀਤੇ ਜਾਣਗੇ, ਜੋ ਬਿਲਕੁਲ ਮੁਫ਼ਤ ਹੋਣਗੇ। ਇਹ ਸਹੂਲਤ ਉਹਨਾਂ ਨੂੰ ਅੱਜ ਤੋਂ ਹੀ ਦਿੱਤੀ ਜਾਵੇਗੀ। ਫਿਲਹਾਲ ਉਹ ਆਪਣੇ ਆਈ. ਕਾਰਡ ਦਿਖਾ ਕੇ ਆਉਣ ਜਾਣ ਕਰ ਸਕਦੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.