ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਪਹੁੰਚੇ ਸੀਐਮ ਚੰਨੀ - Maharana Pratap Government College in hoshiaurpur
🎬 Watch Now: Feature Video
ਹੁਸ਼ਿਆਰਪੁਰ: ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਦਾ ਉਦਘਾਟਨ (Maharana Pratap Government College) ਕਰਨ ਪੰਜਾਬ ਮੁੱਖ ਮੰਤਰੀ ਪਹੁੰਚੇ। ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ, ਭਾਜਪਾ, ਕੈਪਟਨ ਅਤੇ ਕੇਜਰੀਵਾਲ ਇਹ ਸਾਰੇ ਪੰਜਾਬ ਦੇ ਦੋਸ਼ੀ ਹਨ, ਕਿਉਂਕਿ ਇਨ੍ਹਾਂ ਰਾਜ ਵਿੱਚ ਨਸ਼ਿਆਂ ਦੀ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਬਾਦਲਾਂ, ਭਾਜਪਾ ਅਤੇ ਕੈਪਟਨ ਨੇ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਬਚਾਉਣ ਦਾ ਤਾਂ ਕੀ ਕੰਮ ਸੀ, ਜਦ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਇਸ ਮੌਕੇ ਪ੍ਰਣ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿਚੋਂ ਨਸ਼ਿਆਂ ਦਾ ਸਫਾਇਆ ਕਰਕੇ ਰਹੇਗੀ ਅਤੇ ਇਸ ਦਿਸ਼ਾ ਵਿਚ ਕਾਨੂੰਨ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।